ਆਪ ਨੇ 2027 ਚੋਣਾਂ ਲਈ 31 ਹੋਰ ਉਮੀਦਵਾਰ ਐਲਾਨੇ, 8 ਵਿਧਾਇਕ ਬਾਹਰ
ਆਮ ਆਦਮੀ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ 31 ਹੋਰ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਹੈ, ਜਿਸ ਵਿੱਚ ਅੱਠ ਮੌਜੂਦਾ ਵਿਧਾਇਕਾਂ ਨੂੰ ਟਿਕਟ ਨਹੀਂ ਦਿੱਤੀ ਗਈ ਅਤੇ ਦੋ ਲੋਕ ਸਭਾ ਮੈਂਬਰਾਂ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। ਪਾਰਟੀ ਹੁਣ 117 ਵਿੱਚੋਂ 71 ਸੀਟਾਂ ਉੱਤੇ ਉਮੀਦਵਾਰ ਐਲਾਨ ਚੁੱਕੀ ਹੈ।













